ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀਆਂ ਵਧਾਈਆਂ
ਚੰਡੀਗੜ੍ਹ, ਬਿਊਰੋ ਨਿਊਜ਼
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਗੁਰੁਦਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐਸ.ਪੀ. ਸਿੰਘ ਓਬਰਾਏ ਵੀ ਮੌਜੂਦ ਸਨ। ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਨੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਬਹੁਤ ਸਾਰੇ ਆਗੂਆਂ ਨੇ ਵਧਾਈ ਦਿੱਤੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …