ਕਿਹਾ, ਅਮਰੀਕੀਆਂ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਕਰਾਂਗਾ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਅਹੁਦਾ ਸੰਭਾਲਦਿਆਂ ਹੀ 15 ਆਦੇਸ਼ਾਂ ‘ਤੇ ਦਸਤਖਤ ਕੀਤੇ, ਜਿਨ੍ਹਾਂ ਵਿਚੋਂ ਕੁਝ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮਹੱਤਵਪੂਰਨ ਵਿਦੇਸ਼ੀ ਨੀਤੀਆਂ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਕੁਝ ਫੈਸਲਿਆਂ ਨੂੰ ਪਲਟ ਦੇਣਗੇ। ਇਨ੍ਹਾਂ ਕਾਰਜਕਾਰੀ ਆਦੇਸ਼ਾਂ ਵਿੱਚ ਪੈਰਿਸ ਜਲਵਾਯੂ ਤਬਦੀਲੀ ਸਮਝੌਤੇ ਵਿੱਚ ਮੁੜ ਸ਼ਾਮਲ ਹੋਣਾ, ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਬਾਹਰ ਹੋਣ ਤੋਂ ਰੋਕਣ, ਮੁਸਲਿਮ ਦੇਸ਼ਾਂ ‘ਤੇ ਯਾਤਰਾ ਉਪਰ ਪਾਬੰਦੀਆਂ ਹਟਾਉਣ ਅਤੇ ਮੈਕਸੀਕੋ ਸਰਹੱਦ ‘ਤੇ ਕੰਧ ਉਸਾਰੀ ਨੂੰ ਤੁਰੰਤ ਬੰਦ ਕਰਨਾ ਸ਼ਾਮਲ ਹਨ। ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕਰਨ ਤੋਂ ਬਾਅਦ ਬਿਡੇਨ ਨੇ ਵ੍ਹਾਈਟ ਹਾਊਸ ਦੇ ਓਵਲ ਦਫਤਰ ਵਿਖੇ ਮੀਡੀਆ ਨੂੰ ਕਿਹਾ ਕਿ ਮੈਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਾਂਗਾ, ਪਰ ਹਾਲੇ ਸਫ਼ਰ ਲੰਮਾ ਹੈ। ਧਿਆਨ ਰਹੇ ਕਿ ਜੋ ਬਿਡੇਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …