ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ, ਪਹਿਲੀ ਫਰਵਰੀ ਤੋਂ ਛੋਟੇ ਬੱਚੇ ਵੀ ਜਾ ਸਕਣਗੇ ਸਕੂਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਅੱਜ ਭਾਵ ਕਿ 21 ਜਨਵਰੀ ਤੋਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸੂਬੇ ‘ਚ ਸਾਰੇ ਕਾਲਜ ਪੂਰਨ ਤੌਰ ‘ਤੇ ਖੁੱਲ੍ਹ ਗਏ ਹਨ। ਕਾਲਜ ਖੁੱਲ੍ਹਣ ਨੂੰ ਲੈ ਕੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਹੁਣ ਉਹ ਕਾਲਜ ‘ਚ ਪਹੁੰਚ ਕੇ ਹੋਰ ਬਿਹਤਰ ਤਰੀਕੇ ਨਾਲ ਪੜ੍ਹਾਈ ਕਰ ਸਕਣਗੇ। ਉਧਰ ਦੂਜੇ ਪਾਸੇ ਪੰਜਾਬ ਵਿਚ ਪਹਿਲੀ ਫਰਵਰੀ ਤੋਂ ਛੋਟੇ ਬੱਚਿਆਂ ਲਈ ਵੀ ਸਕੂਲ ਖੁੱਲ੍ਹ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁੱਲਣਗੇ ਅਤੇ ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਜਮਾਤ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ‘ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …