ਝਾਰਖੰਡ ਦੇ ਮੁੱਖ ਮੰਤਰੀ ਬੋਲੇ, ਕਿਸਾਨ ਅੰਦੋਲਨ ਸਿਰਫ਼ ਪੰਜਾਬ ਤੇ ਹਰਿਆਣਾ ਦਾ ਨਹੀਂ
ਨਵੀਂ ਦਿੱਲੀ, ਬਿਊਰੋ ਨਿਊਜ਼
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕੇਂਦਰ ਵੱਲੋਂ ਪੇਸ਼ ਕੀਤੇ ਜਾ ਰਹੇ ਸੁਝਾਅ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੂੰ ਗ਼ਲਤਫ਼ਹਿਮੀ ਹੈ ਕਿ ਕਿਸਾਨੀ ਸੰਘਰਸ਼ ਸਿਰਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਅੰਦੋਲਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਲੜਾਈ ਦੇਸ਼ ਭਰ ਦੇ ਕਿਸਾਨਾਂ ਦੀ ਹੈ ਤੇ ਉਹ ਦਮਨਕਾਰੀ ਕਾਨੂੰਨਾਂ ਨੂੰ ਖਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੇ ਅੰਦੋਲਨ ਪ੍ਰਤੀ ਸੰਜੀਦਾ ਨਾ ਹੋਈ ਤਾਂ ਇਹ ਅੰਦੋਲਨ ਜਲਦੀ ਹੀ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਫੈਲ ਜਾਵੇਗਾ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …