ਚੰਡੀਗੜ੍ਹ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਪੰਜ -ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਚਾਰਾਂ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਮ੍ਰਿਤਕ ਕਿਸਾਨ ਦਾ ਕੇਸ ਪ੍ਰਕਿਰਿਆ ਅਧੀਨ ਹੈ ਅਤੇ ਮੁਆਵਜ਼ੇ ਦੀ ਰਾਸ਼ੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹਿੱਸਾ ਲੈਂਦੇ ਹੋਏ ਵੱਖ ਵੱਖ ਕਾਰਨਾਂ ਕਰਕੇ ਹੁਣ ਤੱਕ ਲੁਧਿਆਣਾ ਜ਼ਿਲ੍ਹੇ ਦੇ ਪੰਜ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ।
Home / ਪੰਜਾਬ / ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦਾ ਮੁਆਵਜ਼ਾ
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …