ਯੂਥ ਅਕਾਲੀ ਦਲ ਵਲੋਂ ਲੁਧਿਆਣਾ ਅਤੇ ਫਿਰੋਜ਼ਪੁਰ ‘ਚ ਰੋਸ ਪ੍ਰਦਰਸ਼ਨ
ਲੁਧਿਆਣਾ, ਬਿਊਰੋ ਨਿਊਜ਼
ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੇ ਵਿਅਕਤੀਆਂ ਨੂੰ ਨੋਟਿਸ ਭੇਜੇ ਜਾਣ ਦਾ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ ਹੈ। ਐਨ ਆਈ ਏ ਦੀ ਇਸ ਕਾਰਵਾਈ ਦਾ ਯੂਥ ਅਕਾਲੀ ਦਲ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਯੂਥ ਅਕਾਲੀ ਦਲ ਨੇ ਲੁਧਿਆਣਾ ਅਤੇ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਯੂਥ ਆਗੂਆਂ ਨੇ ਕਿਹਾ ਕਿ ਜੇਕਰ ਜਾਂਚ ਏਜੰਸੀ ਵਲੋਂ ਕਿਸੇ ਵੀ ਪੰਜਾਬੀ ਵਿਅਕਤੀ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਯੂਥ ਅਕਾਲੀ ਦਲ ਉਸ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …