23.3 C
Toronto
Saturday, September 5, 2026
spot_img
Homeਪੰਜਾਬਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਭਲਕੇ ਫਿਰ ਹੋਵੇਗੀ ਬੈਠਕ

ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਭਲਕੇ ਫਿਰ ਹੋਵੇਗੀ ਬੈਠਕ

ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਭਲਕੇ ਫਿਰ ਹੋਵੇਗੀ ਬੈਠਕਖੇਤੀ ਕਾਨੂੰਨਾਂ ਨੂੰ ਲੈ ਕੇ ਪਹਿਲੀਆਂ 11 ਮੀਟਿੰਗਾਂ ਰਹੀਆਂ ਬੇਸਿੱਟਾ
ਚੰਡੀਗੜ੍ਹ, ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਦੋ ਮਹੀਨੇ ਹੋਣ ਵਾਲੇ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਤੱਕ 11 ਮੀਟਿੰਗਾਂ ਹੋ ਚੁੱਕੀਆਂ ਹਨ, ਜੋ ਬੇਸਿੱਟਾ ਹੀ ਰਹੀਆਂ ਹਨ। ਲੰਘੇ ਕੱਲ੍ਹ ਹੋਈ ਮੀਟਿੰਗ ਵਿਚ ਵੀ ਸਰਕਾਰ ਦੇ ਮੰਤਰੀਆਂ ਨੇ ਡੇਢ ਤੋਂ ਦੋ ਸਾਲਾਂ ਲਈ ਖੇਤੀ ਕਾਨੂੰਨ ਰੱਦ ਕਰਨ ਗੱਲ ਕੀਤੀ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ। ਹੁਣ ਭਲਕੇ 22 ਜਨਵਰੀ ਨੂੰ ਕਿਸਾਨਾਂ ਅਤੇ ਮੰਤਰੀਆਂ ਦੀ ਫਿਰ ਮੀਟਿੰਗ ਹੋਣੀ ਹੈ। ਜਿਸ ਨੂੰ ਲੈ ਕੇ ਕਿਸਾਨ ਆਗੂਆਂ ਨੇ ਵੀ ਵਿਚਾਰ ਵਟਾਂਦਰੇ ਲਈ ਆਪਸੀ ਮੀਟਿੰਗ ਕੀਤੀ ਹੈ।

RELATED ARTICLES
POPULAR POSTS