16.2 C
Toronto
Sunday, September 20, 2026
spot_img
Homeਪੰਜਾਬ26 ਜਨਵਰੀ ਦੀ ਟਰੈਕਟਰ ਪਰੇਡ ਦੀ ਦਿਸੀ ਝਲਕ

26 ਜਨਵਰੀ ਦੀ ਟਰੈਕਟਰ ਪਰੇਡ ਦੀ ਦਿਸੀ ਝਲਕ

26 ਜਨਵਰੀ ਦੀ ਟਰੈਕਟਰ ਪਰੇਡ ਦੀ ਦਿਸੀ ਝਲਕਪੰਜਾਬ ‘ਚ ਰਿਹਰਸਲ ਲਈ ਜੁਟੇ ਹਜ਼ਾਰਾਂ ਕਿਸਾਨ
ਚੰਡੀਗੜ੍ਹ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੀ ਦਿੱਲੀ ‘ਚ 26 ਜਨਵਰੀ ਨੂੰ ਹੋ ਰਹੀ ਟਰੈਕਟਰ ਪਰੇਡ ਦੀ ਝਲਕ ਅੱਜ ਪੰਜਾਬ ਦੀਆਂ ਸੜਕਾਂ ‘ਤੇ ਦਿਖਾਈ ਦਿੱਤੀ। ਕਿਸਾਨ ਸੰਗਠਨਾਂ ਦੇ ਸੱਦੇ ‘ਤੇ ਪੰਜਾਬ ਭਰ ਵਿਚ ਕਿਸਾਨਾਂ ਨੇ ਟਰੈਕਟਰ ਪਰੇਡ ਦਾ ਅਭਿਆਸ ਕੀਤਾ। ਇਸ ਪਰੇਡ ਵਿਚ ਪੰਜਾਬ ਦੇ 400 ਤੋਂ ਜ਼ਿਆਦਾ ਪਿੰਡਾਂ ਤੋਂ ਕਿਸਾਨਾਂ ਨੇ ਹਿੱਸਾ ਲਿਆ। ਸੁਨਾਮ ਦੀ ਅਨਾਜ ਮੰਡੀ ਵਿਚ ਵੀ ਸੈਂਕੜੇ ਟਰੈਕਟਰਾਂ ਨਾਲ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ। ਕਿਸਾਨ ਆਗੂ ਰਾਮਸ਼ਰਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪੂਰੇ ਉਤਸ਼ਾਹ ਨਾਲ ਟਰੈਕਟਰ ਪਰੇਡ ਦੇ ਅਭਿਆਸ ਵਿਚ ਹਿੱਸਾ ਲੈ ਰਹੇ ਹਨ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਦੋ ਮਹੀਨੇ ਹੋਣ ਵਾਲੇ ਹਨ।

RELATED ARTICLES
POPULAR POSTS