Breaking News
Home / ਭਾਰਤ / ਟਰੈਕਟਰ ਪਰੇਡ ਲਈ ਦਿੱਲੀ ਪੁਲਿਸ ਕਰਨ ਲੱਗੀ ਨਾਂਹ ਨੁੱਕਰ

ਟਰੈਕਟਰ ਪਰੇਡ ਲਈ ਦਿੱਲੀ ਪੁਲਿਸ ਕਰਨ ਲੱਗੀ ਨਾਂਹ ਨੁੱਕਰ

ਕਿਸਾਨ ਕਹਿੰਦੇ, ਦਿੱਲੀ ਦੀ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਹੋ ਕੇ ਹੀ ਰਹੇਗੀ
ਨਵੀਂ ਦਿੱਲੀ, ਬਿਊਰੋ ਨਿਊਜ਼
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਬਾਰੇ ਦਿੱਲੀ ਪੁਲਿਸ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ ਹੋਈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਉਹ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਦੀ ਇਜਾਜ਼ਤ ਨਹੀਂ ਦੇ ਸਕਦੀ। ਪਰ ਉਹ ਕੇਐੱਮਪੀ ਹਾਈਵੇ ‘ਤੇ ਪਰੇਡ ਕਰ ਸਕਦੇ ਹਨ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੀ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਹੋ ਕੇ ਹੀ ਰਹੇਗੀ। ਧਿਆਨ ਰਹੇ ਕਿ ਇਸੇ ਤਰ੍ਹਾਂ ਦੀ ਮੀਟਿੰਗ ਲੰਘੇ ਕੱਲ੍ਹ ਵੀ ਯੂਨੀਅਨ ਦੇ ਨੇਤਾਵਾਂ ਅਤੇ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਵਿਗਿਆਨ ਭਵਨ ਵਿਖੇ ਹੋਈ ਸੀ। ਇਸ ਮੌਕੇ ਵੀ ਕਿਸਾਨ ਯੂਨੀਅਨਾਂ ਨੇ ਪੁਲਿਸ ਅਫਸਰਾਂ ਵੱਲੋਂ ਦਿੱਲੀ ਦੀ ਬਾਹਰੀ ਰਿੰਗ ਰੋਡ ਦੀ ਬਜਾਏ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਰੈਲੀ ਕਰਨ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਸੀ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …