26.4 C
Toronto
Thursday, September 18, 2025
spot_img
Homeਹਫ਼ਤਾਵਾਰੀ ਫੇਰੀਪੰਜਾਬ ਦੇ ਪੇਂਡੂ ਵਿਕਾਸ ਫੰਡ 'ਚ ਜਾਣ-ਬੁੱਝ ਕੇ ਕਟੌਤੀ ਕਰ ਰਹੀ ਹੈ...

ਪੰਜਾਬ ਦੇ ਪੇਂਡੂ ਵਿਕਾਸ ਫੰਡ ‘ਚ ਜਾਣ-ਬੁੱਝ ਕੇ ਕਟੌਤੀ ਕਰ ਰਹੀ ਹੈ ਮੋਦੀ ਸਰਕਾਰ

ਭਗਵੰਤ ਮਾਨ ਨੇ ਕੈਪਟਨ ਨੂੰ ਕੇਂਦਰ ਨਾਲ ਗੱਲ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਵਿੱਚ ਜਾਣ-ਬੁੱਝ ਕੇ 2 ਫ਼ੀਸਦ ਕਟੌਤੀ ਕਰਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੇ ਮਾਲੀਆ ਵਿੱਚ ਲਗਭਗ 800 ਕਰੋੜ ਰੁਪਏ ਦੀ ਕਮੀ ਆਵੇਗੀ ਅਤੇ ਪੇਂਡੂ ਖੇਤਰ ਵਿੱਚ ਹੋਣ ਵਾਲੇ ਵਿਕਾਸ ਦੇ ਕੰਮਾਂ ਵਿੱਚ ਰੁਕਾਵਟਾਂ ਪੈਦਾ ਹੋਣਗੀਆਂ। ‘ਆਪ’ ਦੇ ਸੂਬਾ ਪ੍ਰਧਾਨ ਨੇ ਮੁੱਖ ਮੰਤਰੀ ‘ਤੇ ਮੋਦੀ-ਸ਼ਾਹ ਨਾਲ ਮਿਲੇ ਹੋਣ ਦਾ ਦੋਸ਼ ਲਗਾਉਂਦਿਆ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਮਾਲੀਏ ‘ਤੇ ਹਮਲਾ ਕਰ ਰਹੀ ਹੈ ਪਰ ਮੁੱਖ ਮੰਤਰੀ ਨੇ ਇਸ ‘ਤੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਟੌਤੀ ਬਾਰੇ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਹੈ।

RELATED ARTICLES
POPULAR POSTS