ਦਿੱਲੀ ਦੀ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਹੋ ਕੇ ਹੀ ਰਹੇਗੀ : ਕਿਸਾਨ ਆਗੂ
ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਬਾਰੇ ਦਿੱਲੀ ਪੁਲਿਸ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ ਹੋਈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਉਹ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਦੀ ਇਜਾਜ਼ਤ ਨਹੀਂ ਦੇ ਸਕਦੀ। ਪਰ ਉਹ ਕੇਐੱਮਪੀ ਹਾਈਵੇ ‘ਤੇ ਪਰੇਡ ਕਰ ਸਕਦੇ ਹਨ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੀ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਹੋ ਕੇ ਹੀ ਰਹੇਗੀ। ਧਿਆਨ ਰਹੇ ਕਿ ਇਸੇ ਤਰ੍ਹਾਂ ਦੀ ਮੀਟਿੰਗ ਪਹਿਲਾਂ ਵੀ ਯੂਨੀਅਨ ਦੇ ਨੇਤਾਵਾਂ ਅਤੇ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਵਿਗਿਆਨ ਭਵਨ ਵਿਖੇ ਹੋਈ ਸੀ। ਇਸ ਮੌਕੇ ਵੀ ਕਿਸਾਨ ਯੂਨੀਅਨਾਂ ਨੇ ਪੁਲਿਸ ਅਫਸਰਾਂ ਵੱਲੋਂ ਦਿੱਲੀ ਦੀ ਬਾਹਰੀ ਰਿੰਗ ਰੋਡ ਦੀ ਬਜਾਏ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਰੈਲੀ ਕਰਨ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਸੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …