12.7 C
Toronto
Sunday, September 27, 2026
spot_img
Homeਹਫ਼ਤਾਵਾਰੀ ਫੇਰੀ26 ਜਨਵਰੀ ਦੀ ਟਰੈਕਟਰ ਪਰੇਡ ਮਾਮਲੇ 'ਚ ਸੁਪਰੀਮ ਕੋਰਟ ਨਹੀਂ ਦੇਵੇਗਾ ਦਖਲ

26 ਜਨਵਰੀ ਦੀ ਟਰੈਕਟਰ ਪਰੇਡ ਮਾਮਲੇ ‘ਚ ਸੁਪਰੀਮ ਕੋਰਟ ਨਹੀਂ ਦੇਵੇਗਾ ਦਖਲ

26 ਜਨਵਰੀ ਦੀ ਟਰੈਕਟਰ ਪਰੇਡ ਮਾਮਲੇ ‘ਚ ਸੁਪਰੀਮ ਕੋਰਟ ਨਹੀਂ ਦੇਵੇਗਾ ਦਖਲਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨਾਂ ਦੀ 26 ਜਨਵਰੀ ਲਈ ਤਜਵੀਜ਼ਤ ਟਰੈਕਟਰ ਪਰੇਡ ‘ਤੇ ਰੋਕ ਲਾਉਣ ਦੀ ਮੰਗ ਕਰਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖਿਲਾਫ ਡਟੀਆਂ ਕਿਸਾਨ ਯੂਨੀਅਨਾਂ ਵੱਲੋਂ ਗਣਤੰਤਰ ਦਿਵਸ ਲਈ ਤਜਵੀਜ਼ਤ ਟਰੈਕਟਰ ਰੈਲੀ ਦਾ ਮੁੱਦਾ ‘ਸਰਕਾਰ ਦੇ ਅਧਿਕਾਰ ਖੇਤਰ’ ਵਿੱਚ ਆਉਂਦਾ ਹੈ। ਚੀਫ਼ ਜਸਟਿਸ ਐੱਸ.ਏ.ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪੁਲਿਸ ਕੋਲ ਇਸ ‘ਮਸਲੇ’ ਨਾਲ ਨਜਿੱਠਣ ਦੇ ਪੂਰੇ ਅਧਿਕਾਰ ਹਨ। ਬੈਂਚ ਨੇ ਕਿਹਾ ਕਿ ਇਹ ‘ਅਮਨ ਤੇ ਕਾਨੂੰਨ’ ਨਾਲ ਜੁੜਿਆ ਮਸਲਾ ਹੈ, ਜਿਸ ਬਾਰੇ ਅਦਾਲਤ ਕੋਈ ਹੁਕਮ ਪਾਸ ਨਹੀਂ ਕਰ ਸਕਦੀ। ਸਿਖਰਲੀ ਅਦਾਲਤ ਦੀਆਂ ਇਨ੍ਹਾਂ ਟਿੱਪਣੀਆਂ ਮਗਰੋਂ ਕੇਂਦਰ ਸਰਕਾਰ ਨੇ ਦਿੱਲੀ ਪੁਲਿਸ ਰਾਹੀਂ ਦਾਖ਼ਲ ਪਟੀਸ਼ਨ ਵਾਪਸ ਲੈ ਲਈ ਹੈ।

RELATED ARTICLES
POPULAR POSTS