ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਮੈਂਬਰਾਂ ਨੂੰ ਕੋਵਿਡ ਜਾਂਚ ਕਰਾਉਣ ਲਈ ਕਿਹਾ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਮੈਂਬਰਾਂ ਤੇ ਹੋਰਾਂ ਨੂੰ ਸੰਸਦ ਦੀਆਂ ਕੰਟੀਨਾਂ ਦੇ ਭੋਜਨ ਉਪਰ ਦਿੱਤੀ ਜਾ ਰਹੀ ਸਬਸਿਡੀ ਰੋਕ ਦਿੱਤੀ ਗਈ ਹੈ। ਹੁਣ ਉੱਤਰ ਰੇਲਵੇ ਦੀ ਥਾਂ ਆਈਟੀਡੀਸੀ ਸੰਸਦ ਦੀਆਂ ਕੰਟੀਨਾਂ ਨੂੰ ਚਲਾਏਗੀ। ਬੁੱਧਵਾਰ ਨੂੰ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਐਲਾਨ ਕੀਤਾ ਕਿ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸੰਸਦ ਮੈਂਬਰਾਂ ਨੂੰ ਕੋਵਿਡ-19 ਜਾਂਚ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ। 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੌਰਾਨ ਰਾਜ ਸਭਾ ਦੀ ਕਾਰਵਾਈ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਤੇ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਚੱਲਗੀ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …