ਨਵੀਂ ਦਿੱਲੀ/ਬਿਊਰੋ ਨਿਊਜ਼
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸਵੇਰੇ ਪਾਠ ਕੀਤਾ ਗਿਆ ਤੇ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਰਾਗੀਆਂ ਨੇ ਇਤਿਹਾਸਕ ਪ੍ਰਸੰਗ ਸੁਣਾਏ ਤੇ ਬੀਬੀਆਂ ਦੇ ਢਾਡੀ ਜਥਿਆਂ ਨੇ ਵਾਰਾਂ ਗਾ ਕੇ ਮੋਦੀ ਸਰਕਾਰ ਨੂੰ ਵੰਗਾਰਿਆ। ਖਾਲਸਾ ਏਡ’ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤੇ ਜਾਣ ਦਾ ਪੰਜਾਬ ਕਿਸਾਨ ਯੂਨੀਅਨ ਵੱਲੋਂ ਸਵਾਗਤ ਕੀਤਾ ਗਿਆ। ਕਿਸਾਨ ਆਗੂ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਰਵੀ ਸਿੰਘ ਖਾਲਸਾ ਵੱਲੋਂ ਕਾਇਮ ਸੰਸਥਾ ਨੇ ਲੋਕਾਂ ਦੀ ਮਹਾਨ ਸੇਵਾ ਕੀਤੀ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …