ਚਾਰ ਸੁਰੱਖਿਆ ਕਰਮੀ ਵੀ ਹੋਏ ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਤਿੰਨ ਘੁਸਪੈਠੀਆਂ ਨੂੰ ਭਾਰਤੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਇਸ ਦੌਰਾਨ ਭਾਰਤੀ ਫੌਜ ਦੇ ਚਾਰ ਜਵਾਨ ਵੀ ਜ਼ਖ਼ਮੀ ਹੋ ਗਏ ਹਨ। ਸੁਰੱਖਿਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਅੱਤਵਾਦੀਆਂ ਦੀ ਘੁਸਪੈਠ ਨੂੰ ਅਸਾਨ ਬਣਾਉਣ ਲਈ ਐਲ ਓ ਸੀ ਦੇ ਅਖਨੂਰ ਸੈਕਟਰ ਵਿਚ ਭਾਰੀ ਗੋਲੀਬਾਰੀ ਵੀ ਕੀਤੀ ਸੀ। ਪਾਕਿਸਤਾਨੀ ਗੋਲੀਬਾਰੀ ਵਿਚ ਭਾਰਤੀ ਫੌਜ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਮਿਲੀ ਹੈ ਕਿ ਐਲ ਓ ਸੀ ਦੇ ਪਾਕਿਸਤਾਨ ਵਾਲੇ ਪਾਸੇ ਅੱਤਵਾਦੀਆਂ ਦੀਆਂ ਮ੍ਰਿਤਕ ਦੇਹਾਂ ਪਈਆਂ ਰਹੀਆਂ। ਜ਼ਿਕਰਯੋਗ ਹੈ ਕਿ 2021 ਵਿਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਵਲੋਂ ਕੀਤੀ ਗਈ ਘੁਸਪੈਠ ਦੀ ਇਹ ਪਹਿਲੀ ਕੋਸ਼ਿਸ਼ ਸੀ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …