ਤ੍ਰਿਪਤ ਬਾਜਵਾ ਤੇ ਸਰਕਾਰੀਆ ਨੇ ਜੰਤਰ ਮੰਤਰ ਦੇ ਧਰਨੇ ‘ਚ ਭਰੀ ਹਾਜ਼ਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਤ੍ਰਿਪਤ ਬਾਜਵਾ ਅਤੇ ਸੁਖਬਿੰਦਰ ਸੁੱਖ ਸਰਕਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ‘ਤੇ ਥੋਪੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ। ਦੋਵਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੋ ਮਹੀਨੇ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨ ਦਿੱਲੀ ਦੀ ਸਰਹੱਦ ‘ਤੇ ਹੱਡ ਚੀਰਵੀਂ ਠੰਡ ਵਿਚ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਰੱਦ ਕਰਨ ਦੀ ਬਜਾਏ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਫੁੱਟ ਪਾਉ ਅਤੇ ਟਾਲ ਮਟੋਲ ਦੀ ਨੀਤੀ ‘ਤੇ ਕੰਮ ਕਰ ਰਹੀ ਹੈ।ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸਰਕਾਰੀਆ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿੱਦ ਛੱਡ ਕੇ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਨ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …