Home / ਭਾਰਤ / ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਮੋਦੀ ਵੀ ਲਗਵਾਉਣਗੇ ਟੀਕਾ

ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਮੋਦੀ ਵੀ ਲਗਵਾਉਣਗੇ ਟੀਕਾ

ਕਾਂਗਰਸ ਨੇ ਕਿਹਾ, ਪ੍ਰਧਾਨ ਮੰਤਰੀ ਨੂੰ ਪਹਿਲਾ ਲੈਣੀ ਚਾਹੀਦੀ ਸੀ ਵੈਕਸੀਨ
ਨਵੀਂ ਦਿੱਲੀ/ਬਿਊਰੋ ਨਿਊਜ਼
ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਰੋਨਾ ਵਾਇਰਸ ਦਾ ਟੀਕਾ ਲਗਵਾਉਣਗੇ। ਇਸੇ ਦੇ ਨਾਲ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਕੁਝ ਨੇਤਾਵਾਂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੂੰ ਪਹਿਲਾਂ ਖੁਦ ਵੈਕਸੀਨ ਲਗਾਉਣੀ ਚਾਹੀਦੀ ਸੀ। ਦੂਜੇ ਪੜਾਅ ਤਹਿਤ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਵੀ ਕਰੋਨਾ ਵੈਕਸੀਨੇਸ਼ਨ ਦਿੱਤੀ ਜਾਵੇਗੀ। ਵੈਕਸੀਨ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਘਬਰਾਉਣ ਦੀ ਲੋੜ ਨਹੀਂ ਹੈ। ਦੂਜੇ ਪੜਾਅ ‘ਚ ਸਾਰਿਆਂ ਨੂੰ ਵੈਕਸੀਨੇਸ਼ਨ ਲਗਾਈ ਜਾਵੇਗੀ, ਜਿਹੜੇ ਕਿ 50 ਸਾਲ ਤੋਂ ਉੱਪਰ ਦੇ ਹੋਣਗੇ। ਅਜਿਹੇ ‘ਚ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ, ਜਿਹੜੇ 50 ਸਾਲ ਤੋਂ ਉੱਪਰ ਹਨ, ਉਨ੍ਹਾਂ ਨੂੰ ਦੂਜੇ ਪੜਾਅ ‘ਚ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਫਿਲਹਾਲ ਕਰੋਨਾ ਵੈਕਸੀਨੇਸ਼ਨ ਦਾ ਪਹਿਲਾ ਪੜਾਅ ਚੱਲ ਰਿਹਾ ਹੈ ਅਤੇ ਦੂਜਾ ਪੜਾਅ ਮਾਰਚ ਜਾਂ ਅਪ੍ਰੈਲ ‘ਚ ਸ਼ੁਰੂ ਹੋ ਸਕਦਾ ਹੈ।

Check Also

ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 90 ਹਜ਼ਾਰ ਰੁਪਏ ਮਹੀਨਾ ਕੀਤੀ

ਵਿਧਾਇਕਾਂ ਦੀ ਤਨਖਾਹ ’ਚ 30 ਹਜ਼ਾਰ ਰੁਪਏ ਦਾ ਕੀਤਾ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ …