Breaking News
Home / ਦੁਨੀਆ / ਪਾਕਿਸਤਾਨ ਵਿਚ ਸਿੱਖ ਟੀਵੀ ਐਂਕਰ ਨੂੰ ਮਿਲੀਆਂ ਧਮਕੀਆਂ

ਪਾਕਿਸਤਾਨ ਵਿਚ ਸਿੱਖ ਟੀਵੀ ਐਂਕਰ ਨੂੰ ਮਿਲੀਆਂ ਧਮਕੀਆਂ

Harmeet Singh news anchor pakistan

ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ : ਪਾਕਿਸਤਾਨ ਵਿੱਚ ਸਿੱਖ ਟੀਵੀ ਐਂਕਰ ਹਰਮੀਤ ਸਿੰਘ ਨੂੰ ਡਰਾਏ-ਧਮਕਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਸਰਕਾਰ ਉਥੇ ਵਸਦੇ ਘੱਟ ਗਿਣਤੀ ਸਿੱਖਾਂ ਦੇ ਜਾਨ-ਮਾਲ ਅਤੇ ਹਿੱਤਾਂ ਦੀ ਰਾਖੀ ਯਕੀਨੀ ਬਣਾਵੇ। ਜਾਣਕਾਰੀ ਅਨੁਸਾਰ ਸਿੱਖ ਟੀਵੀ ਐਂਕਰ ਹਰਮੀਤ ਸਿੰਘ ਨੂੰ ਪਿਛਲੇ ਦਿਨੀਂ ਪਿਸ਼ਾਵਰ ਦੀ ਮਰਦਾਨ ਜੇਲ੍ਹ ‘ਚੋਂ ਫੋਨ ਕਰਕੇ ਧਮਕੀ ਦਿੱਤੀ ਗਈ ਹੈ। ਇਸ ਜੇਲ੍ਹ ਵਿੱਚ ਉਸ ਦੇ ਭਰਾ ਪਰਵਿੰਦਰ ਸਿੰਘ ਦੇ ਕਾਤਲ ਬੰਦ ਹਨ। ਹਰਮੀਤ ਸਿੰਘ ਨੇ ਇਹ ਮਾਮਲਾ ਭਾਰਤੀ ਮੀਡੀਆ ਸਾਹਮਣੇ ਵੀ ਰੱਖਿਆ ਹੈ ਅਤੇ ਦੱਸਿਆ ਕਿ ਉਹ ਮੌਜੂਦਾ ਸਥਿਤੀ ਵਿਚ ਬੇਵੱਸ ਮਹਿਸੂਸ ਕਰ ਰਿਹਾ ਹੈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਉਹ ਤੁਰੰਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੱਤਰ ਭੇਜਣਗੇ, ਜਿਸ ਵਿੱਚ ਉਹ ਘੱਟ ਗਿਣਤੀ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਨਗੇ। ਇਸ ਸਬੰਧੀ ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੂੰ ਵੀ ਪੱਤਰ ਭੇਜਿਆ ਜਾਵੇਗਾ। ਇਸ ਦੌਰਾਨ ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਆਖਿਆ ਕਿ ਇਸ ਸਬੰਧੀ ਹਾਲੇ ਤੱਕ ਹਰਮੀਤ ਸਿੰਘ ਵੱਲੋਂ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ। ਜੇ ਉਹ ਕੋਈ ਮਦਦ ਮੰਗਦਾ ਹੈ ਤਾਂ ਸਿੱਖ ਜਥੇਬੰਦੀ ਉਸ ਦੀ ਹਰ ਸੰਭਵ ਮਦਦ ਕਰੇਗੀ। ਦੂਜੇ ਪਾਸੇ ਐਂਕਰ ਹਰਮੀਤ ਸਿੰਘ ਨੇ ਆਖਿਆ ਕਿ ਕੁਝ ਸੰਸਥਾਵਾਂ ਇਸ ਮਾਮਲੇ ਵਿੱਚ ਉਸ ਦੀ ਮਦਦ ਕਰਨ ਦੀ ਥਾਂ ਮੁਲਜ਼ਮਾਂ ਦੀ ਮਦਦ ਕਰ ਰਹੀਆਂ ਹਨ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …