ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਬੈਰੀ ਓ ਫੈਰੇਲ ਨੇ ਕਿਹਾ ਕਿ ਇਸ ਪਾਵਨ ਅਸਥਾਨ ‘ਤੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਹਾਈ ਕਮਿਸ਼ਨਰ ਨੇ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ ਲੰਗਰ ਹਾਲ ਵਿੱਚ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਸੰਕੇਤਕ ਰੂਪ ਵਿੱਚ ਲੰਗਰ ਦੀ ਸੇਵਾ ਵੀ ਕੀਤੀ। ਉਨ੍ਹਾਂ ਪਰਿਕਰਮਾ ਕਰਦਿਆਂ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਕੋਲੋਂ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮਗਰੋਂ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਮੈਨੇਜਰ ਮੁਖਤਾਰ ਸਿੰਘ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਰੂਜਮ, ਤਹਿਸੀਲਦਾਰ ਜਗਸੀਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵੀ ਮੌਜੂਦ ਸਨ।
Check Also
ਡੋਨਾਲਡ ਟਰੰਪ ਨੇ ਟੈਰਿਫ ਡੈਡਲਾਈਨ 1 ਅਗਸਤ ਤੱਕ ਵਧਾਈ
ਕਿਹਾ : ਅਮਰੀਕਾ ਤੇ ਭਾਰਤ ਵਿਚਾਲੇ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ ਵਾਸ਼ਿੰਗਟਨ/ਬਿਊਰੋ ਨਿਊਜ਼ …