ਤਨਮਨਜੀਤ ਸਿੰਘ ਢੇਸੀ ਨੂੰ ਭਾਰਤੀ ਕਿਸਾਨਾਂ ਦੀ ਚਿੰਤਾ
ਲੰਡਨ/ਬਿਊਰੋ ਨਿਊਜ਼ : ਇੰਗਲੈਂਡ ਦੀ ਲੇਬਰ ਪਾਰਟੀ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਸਮਾਜਿਕ ਤੇ ਧਾਰਮਿਕ ਆਗੂਆਂ ਸਮੇਤ ਕੁਝ ਪੱਤਰਕਾਰਾਂ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਨੋਟਿਸ ਭੇਜਣ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸੰਸਦ ਵਿੱਚ ਇਸ ਮੁੱਦੇ ਨੂੰ ਰੱਖਦਿਆਂ ਕਿਹਾ ਕਿ ਭਾਰਤ ਵਿੱਚ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ ਤੇ ਜਦੋਂ ਉਹ 25 ਨਵੰਬਰ ਨੂੰ ਦਿੱਲੀ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰਸਤੇ ਵਿੱਚ ਰੋਕਿਆ ਗਿਆ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਸਨ। ਢੇਸੀ ਨੇ ਮੰਗ ਕੀਤੀ ਕਿ ਐੱਨਆਈਏ ਵੱਲੋਂ ਭੇਜੇ ਨੋਟਿਸਾਂ ਦਾ ਮੁੱਦਾ ਇੰਗਲੈਂਡ ਦੀ ਸਰਕਾਰ ਭਾਰਤ ਸਰਕਾਰ ਕੋਲ ਉਠਾਏ ਕਿਉਂਕਿ ਇਹ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ। ਗੱਲਬਾਤ ਦੌਰਾਨ ਢੇਸੀ ਨੇ ਦੱਸਿਆ ਕਿ ਇੰਗਲੈਂਡ ਦੇ ਵਿਦੇਸ਼ ਮੰਤਰੀ ਨੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਉਨ੍ਹਾਂ ਦਸੰਬਰ ਵਿੱਚ ਆਪਣੇ ਹਮਰੁਤਬਾ ਕੇਂਦਰੀ ਮੰਤਰੀ ਜੈ ਸ਼ੰਕਰ ਨਾਲ ਮੀਟਿੰਗ ਕੀਤੀ ਸੀ ਉਦੋਂ ਕਿਸਾਨਾਂ ਦੇ ਅੰਦੋਲਨ ਬਾਰੇ ਚਰਚਾ ਕੀਤੀ ਸੀ। ਜ਼ਿਕਰਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 100 ਤੋਂ ਵੱਧ ਮੈਂਬਰ ਪਾਰਲੀਮੈਂਟ ਅਤੇ ਲਾਰਡਜ਼ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਪੱਤਰ ਲਿਖਿਆ ਸੀ।
Check Also
ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …