ਬਰੈਂਪਟਨ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਬਰੈਂਪਟਨ ਦੇ ਉੱਘੇ ਪੰਜਾਬੀ ਲੇਖਕ ਪੂਰਨ ਸਿੰਘ ਪਾਂਧੀ ਵੱਲੋਂ ਦਿੱਲੀ ਦੇ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਵੱਲੋਂ ਚੁੱਕੇ ਗਏ ਇਸ ਉਸਾਰੂ ਕਦਮ ਦੀ ਪਿੰਡ-ਵਾਸੀਆਂ ਅਤੇ ਹੋਰ ਇਲਾਕਾ-ਵਾਸੀਆਂ ਵੱਲੋਂ ਭਰਪੂਰ ਸਰਾਹਨਾ ਕੀਤੀ ਜਾ ਰਹੀ ਹੈ।
ਇੱਥੇ ਇਹ ਜ਼ਿਕਰਯੋਗ ਹੈ ਕਿ ਮੋਗਾ ਜ਼ਿਲ੍ਹੇ ਵਿਚ ਸਥਿਤ ਪੂਰਨ ਸਿੰਘ ਪਾਂਧੀ ਦੇ ਜੱਦੀ ਪਿੰਡ ਰਾਮੂੰਵਾਲਾ ਦੇ ਨੌਜਵਾਨ ਤੇ ਬਜ਼ੁਰਗ ਕਿਸਾਨ ਇਸ ਕਿਸਾਨੀ ਅੰਦੋਲਨ ਵਿਚ ਵਧ ਚੜ੍ਹ ਕੇ ਹਿੱਸਾ ਪਾ ਰਹੇ ਹਨ ਅਤੇ ਉਹ ਇਸ ਪਿੰਡ ਵਿੱਚੋਂ ਕਾਫ਼ੀ ਟਰੈੱਕਟਰ-ਟਰਾਲੀਆਂ ਲੈ ਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਲੱਗੇ ਹੋਏ ਕਿਸਾਨ ਮੋਰਚੇ ਵਿਚ ਡਟੇ ਹੋਏ ਹਨ।
ਇਸ ਦੇ ਨਾਲ ਹੀ ਪਿਛਲੇ ਕਈ ਸਾਲਾਂ ਤੋਂ ਪਿੰਡ ਦੇ ਨੌਜਵਾਨ ਆਪਣੇ ਪਿੰਡ ਨੂੰ ਆਦਰਸ਼ਕ ਪਿੰਡ ਬਨਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ ਅਤੇ ਪਾਂਧੀ ਹੋਰੀਂ ਉਨ੍ਹਾਂ ਨੂੰ ਵੀ ਗਾਹੇ-ਬਗਾਹੇ ਉਤਸ਼ਾਹਿਤ ਕਰਦੇ ਰਹਿੰਦੇ ਹਨ। ਇਹ ਇਕ ਲੱਖ ਰੁਪਏ ਦੀ ਰਾਸ਼ੀ ਉਨ੍ਹਾਂ ਨੇ ਮੋਗੇ ਸ਼ਹਿਰ ਵਿਚ ਰਹਿੰਦੀ ਆਪਣੀ ਬੇਟੀ ਦੇ ਰਾਹੀਂ ਭੇਜਣ ਦਾ ਸਾਰਥਿਕ ਕਦਮ ਉਠਾਇਆ ਹੈ। ਉਨ੍ਹਾਂ ਵੱਲੋਂ ਲਏ ਗਏ ਇਸ ਉਸਾਰੂ ਫ਼ੈਸਲੇ ਦੀ ਬਰੈਂਪਟਨ ਵਿਚ ਵੀ ਕਾਫ਼ੀ ਚਰਚਾ ਹੋ ਰਹੀ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …