Breaking News
Home / ਪੰਜਾਬ / ਆਮ ਆਦਮੀ ਪਾਰਟੀ 23 ਜਨਵਰੀ ਨੂੰ ਪੰਜਾਬ ਭਰ ‘ਚ ਕਰੇਗੀ ਮੋਟਰ ਸਾਈਕਲ ਰੈਲੀ

ਆਮ ਆਦਮੀ ਪਾਰਟੀ 23 ਜਨਵਰੀ ਨੂੰ ਪੰਜਾਬ ਭਰ ‘ਚ ਕਰੇਗੀ ਮੋਟਰ ਸਾਈਕਲ ਰੈਲੀ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਵਾਸਤੇ ਸੂਬੇ ਭਰ ਵਿੱਚ ਮੋਟਰ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ 23 ਜਨਵਰੀ ਨੂੰ ਮੋਟਰਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਰੈਲੀਆਂ ਕੱਢ ਕੇ ਗਣਤੰਤਰ ਦਿਵਸ ਮੌਕੇ 26 ਜਨਵਰੀ ਮੌਕੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ ‘ਚ ਸ਼ਾਮਲ ਹੋਣ ਵਾਸਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਪਰੇਡ ਹੋਵੇਗੀ ਕਿ ਇਕ ਪਾਸੇ ਜਵਾਨ ਪਰੇਡ ਕਰਨਗੇ ਅਤੇ ਦੂਜੇ ਪਾਸੇ ਦੇਸ਼ ਦਾ ਕਿਸਾਨ ਆਪਣੀ ਹਾਲਤ ਪ੍ਰਗਟਾਉਂਦੀਆਂ ਹੋਈਆਂ ਝਾਕੀਆਂ ਨਾਲ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਪਰੇਡ ਕਰੇਗਾ।

Check Also

ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ 534ਵਾਂ ਵਿਆਹ ਪੁਰਬ ਸੰਗਤ …