ਚੰਡੀਗੜ੍ਹ : ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਵੀਰਵਾਰ ਨੂੰ ਪੰਜ -ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਚਾਰਾਂ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਮ੍ਰਿਤਕ ਕਿਸਾਨ ਦਾ ਕੇਸ ਪ੍ਰਕਿਰਿਆ ਅਧੀਨ ਹੈ ਅਤੇ ਮੁਆਵਜ਼ੇ ਦੀ ਰਾਸ਼ੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹਿੱਸਾ ਲੈਂਦੇ ਹੋਏ ਵੱਖ ਵੱਖ ਕਾਰਨਾਂ ਕਰਕੇ ਹੁਣ ਤੱਕ ਲੁਧਿਆਣਾ ਜ਼ਿਲ੍ਹੇ ਦੇ ਪੰਜ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 7 ਦਰਜਨ ਦੇ ਕਰੀਬ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਪ੍ਰੰਤੂ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਾ ਕਰਨ ‘ਤੇ ਅੜੀ ਹੋਈਹੈ।
Home / ਪੰਜਾਬ / ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …