ਚੰਡੀਗੜ੍ਹ : ਸਾਬਕਾ ਆਈਏਐੱਸ ਅਧਿਕਾਰੀਆਂ ਨੇ ਚੰਡੀਗੜ੍ਹ ਵਿਚ ਮੀਟਿੰਗ ਕਰਕੇ ਦਿੱਲੀ ਦੀ ਸਿੰਘੂ ਹੱਦ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ 3 ਲੱਖ ਦੀ ਲਾਗਤ ਨਾਲ ਰਜਾਈਆਂ, ਕੰਬਲ, ਸਿਰਹਾਣੇ ਤੇ ਤਰਪਾਲਾਂ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਐੱਸਐੱਸ ਬੋਪਾਰਾਏ ਅਤੇ ਆਰ.ਆਈ. ਸਿੰਘ ਨੇ ਕੀਤੀ। ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਤੇ ਖੇਤੀ ਸੈਕਟਰ ‘ਤੇ ਪੈਣ ਵਾਲੇ ਪ੍ਰਭਾਵਾਂ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਠੰਢ ਵਧਣ ਕਾਰਨ ਦਿੱਲੀ ਦੀਆਂ ਹੱਦਾਂ ‘ਤੇ ਕਿਸਾਨਾਂ ਦਾ ਜਾਨੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਕੇ ਸਥਿਤੀ ਨੂੰ ਸੰਭਾਲਣਾ ਚਾਹੀਦਾ ਹੈ। ਅਧਿਕਾਰੀਆਂ ਨੇ ਕਿਸਾਨਾਂ ਦੇ ਹੌਸਲੇ ਤੇ ਸ਼ਾਂਤੀਪੂਰਵਕ ਚਲਾਏ ਜਾ ਰਹੇ ਅੰਦੋਲਨ ਦੀ ਪ੍ਰਸ਼ੰਸਾ ਕੀਤੀ। ਇਸ ਮੀਟਿੰਗ ਵਿੱਚ ਸਾਬਕਾ ਆਈਏਐੱਸ ਤੇ ਆਈਪੀਐੱਸ ਅਧਿਕਾਰੀਆਂ ਤੋਂ ਇਲਾਵਾ ਰਿਟਾਇਰਡ ਡੀਜੀਪੀ ਪੁਲਿਸ ਐੱਮਪੀਐੱਸ ਔਲਖ ਨੇ ਵੀ ਹਿੱਸਾ ਲਿਆ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …