Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਵਿੱਚ ਭਾਫ਼ ਨਾਲ ਤਿਆਰ ਹੋਵੇਗਾ ਲੰਗਰ

ਸ੍ਰੀ ਹਰਿਮੰਦਰ ਸਾਹਿਬ ਵਿੱਚ ਭਾਫ਼ ਨਾਲ ਤਿਆਰ ਹੋਵੇਗਾ ਲੰਗਰ

ਐਸਜੀਪੀਸੀ ਵੱਲੋਂ ਸਾਰੇ ਗੁਰਦੁਆਰਿਆਂ ਵਿੱਚ ਨਵੀਂ ਵਿਧੀ ਅਪਨਾਉਣ ਦੀ ਯੋਜਨਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ-ਘਰ ਵਿੱਚ ਹੁਣ ਭਾਫ਼ ਵਿਧੀ ਨਾਲ ਲੰਗਰ ਤਿਆਰ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਹੇਠ ਆਉਂਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ਼ ਵਿਧੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਸਬੰਧੀ ਰਾੜਾ ਸਾਹਿਬ ਸੰਪਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਕੁਝ ਦਿਨ ਪਹਿਲਾਂ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਨੂੰ ਹੁਣ ਅਮਲੀ ਰੂਪ ਦਿੱਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨਾਲ ਵੀ ਇਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭਾਫ਼ ਵਿਧੀ ਨਾਲ ਲੰਗਰ ਤਿਆਰ ਕਰਨ ਦੀ ਯੋਜਨਾ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ-ਘਰ ਤੋਂ ਕੀਤੀ ਜਾਵੇਗੀ। ਇਸ ਤਰ੍ਹਾਂ ਬਾਲਣ ਦੀ ਵੀ ਬੱਚਤ ਹੋਵੇਗੀ ਅਤੇ ਪ੍ਰਦੂਸ਼ਣ ਤੋਂ ਵੀ ਬਚਾਅ ਹੋਵੇਗਾ। ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ (ਸ਼ਹੀਦਾਂ) ਵਿੱਚ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾ ਚੁੱਕਾ ਹੈ।

Check Also

ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ’ਚ ਹੋਏ ਗੰਭੀਰ ਜ਼ਖਮੀ

ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂ …