14.4 C
Toronto
Sunday, September 14, 2025
spot_img
Homeਪੰਜਾਬਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਤੇ ਵਿਦੇਸ਼ਾਂ 'ਚ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਤੇ ਵਿਦੇਸ਼ਾਂ ‘ਚ ਉਤਸ਼ਾਹ ਨਾਲ ਮਨਾਇਆ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦਿੱਤੀਆਂ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਗੁਰੁਦਆਰਾ ਸਾਹਿਬ ਵਿਖੇ ਮੱਥਾ ਟੇਕਿਆ। ਨਿਤਿਸ਼ ਕੁਮਾਰ ਨੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਡੇ ਲਈ ਸਨਮਾਨ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਵਿਸ਼ਵ ਵਿਆਪੀ ਸੰਕਟ ਕੋਵਿਡ-19 ਦਾ ਦੌਰ ਚੱਲ ਰਿਹਾ ਹੈ ਪਰ ਇਸ ਦੇ ਬਾਵਜੂਦ ਦੇਸ਼ ਦੇ ਕੋਨੇ-ਕੋਨੇ ਤੋਂ ਆਈ ਸੰਗਤ ‘ਚ ਉਤਸ਼ਾਹ ਦੇਖ ਕੇ ਮਨ ਨੂੰ ਬੇਹੱਦ ਖੁਸ਼ੀ ਹੋ ਰਹੀ ਹੈ। ਨਿਤਿਸ਼ ਕੁਮਾਰ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਗੁਰੂਘਰ ਵਿਖੇ ਆਸਥਾ ਰੱਖਦੇ ਹਨ ਤੇ ਇਥੇ ਆ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ।
ਇਸ ਮੌਕੇ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐਸ.ਪੀ. ਸਿੰਘ ਓਬਰਾਏ ਵੀ ਮੌਜੂਦ ਸਨ। ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਨੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਬਹੁਤ ਸਾਰੇ ਆਗੂਆਂ ਨੇ ਵਧਾਈ ਦਿੱਤੀ ਹੈ।

RELATED ARTICLES
POPULAR POSTS