20 ਚੀਨੀ ਸੈਨਿਕਾਂ ਦੇ ਜ਼ਖ਼ਮੀ ਹੋਣ ਦੀ ਖਬਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਚੀਨ ਦਰਮਿਆਨ ਤਣਾਅ ਦੇ ਚੱਲਦਿਆਂ ਦੋਵੇਂ ਦੇਸ਼ਾਂ ਦੇ ਸੈਨਿਕਾਂ ਵਿਚ ਫਿਰ ਝੜਪ ਹੋ ਗਈ। ਭਾਰਤੀ ਫੌਜ ਨੇ ਜਾਰੀ ਬਿਆਨ ਵਿਚ ਕਿਹਾ ਕਿ 20 ਜਨਵਰੀ ਨੂੰ ਸਿੱਕਮ ਦੇ ਨਾਕੁਲਾ ਵਿਚ ਦੋਵੇਂ ਦੇਸ਼ਾਂ ਦੇ ਫੌਜੀ ਆਹਮਣੇ ਸਾਹਮਣੇ ਹੋਏ ਸਨ ਅਤੇ ਦੋਵੇਂ ਦੇਸ਼ਾਂ ਦੇ ਸੀਨੀਅਰ ਫੌਜੀ ਅਧਿਕਾਰੀਆਂ ਨੇ ਵਿਵਾਦ ਨੂੰ ਸੁਲਝਾ ਲਿਆ ਸੀ। ਸੂਤਰਾਂ ਮੁਤਾਬਕ ਚੀਨ ਨੇ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਭਾਰਤੀ ਜਵਾਨਾਂ ਨੇ ਜਦੋਂ ਚੀਨੀ ਸੈਨਿਕਾਂ ਨੂੰ ਰੋਕਿਆ ਤਾਂ ਉਨ੍ਹਾਂ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਝੜਪ ਵਿਚ ਚੀਨ ਦੇ 20 ਸੈਨਿਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ, ਜਦੋਂ ਕਿ 4 ਭਾਰਤੀ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ। ਹਾਲਾਂਕਿ ਫੌਜ ਨੇ ਕਿਸੇ ਦੇ ਵੀ ਜਖ਼ਮੀ ਹੋਣ ਦੀ ਪੁਸ਼ਟੀ ਨਹੀਂ ਕੀਤੀ ਹੈ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …