-10.4 C
Toronto
Saturday, January 31, 2026
spot_img
Homeਪੰਜਾਬਜੱਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਰਕ ਦਾ ਰੱਖਿਆ ਗਿਆ ਨੀਂਹ ਪੱਥਰ

ਜੱਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਰਕ ਦਾ ਰੱਖਿਆ ਗਿਆ ਨੀਂਹ ਪੱਥਰ

ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ ਵਿਚ ਵੀ ਬਣੇਗੀ ਯਾਦਗਾਰ
ਅੰਮ੍ਰਿਤਸਰ, ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਅਨੰਦ ਅਮ੍ਰਿਤ ਪਾਰਕ ਵਿੱਚ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਦਾ ਚੰਡੀਗੜ੍ਹ ਬੈਠਿਆਂ ਵਰਚੁਅਲੀ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਸੰਘਣੀ ਧੁੰਦ ਪੈਣ ਕਰਕੇ ਖ਼ਰਾਬ ਮੌਸਮ ਦੇ ਚੱਲਦਿਆਂ ਅੰਮ੍ਰਿਤਸਰ ਨਹੀਂ ਪਹੁੰਚ ਸਕੇ। ਸ਼ਹੀਦਾਂ ਦੀ ਅਸਲੀ ਗਿਣਤੀ ਅਤੇ ਉਨ੍ਹਾਂ ਦਾ ਪਤਾ ਲਾਉਣ ਲਈ ਖੋਜ ਕਰਨ ਵਾਸਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਵਿਸ਼ੇਸ਼ ਚੇਅਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਿੰਡਾਂ ਵਿਚ ਇਸੇ ਤਰ੍ਹਾਂ ਦੇ ਛੋਟੇ ਯਾਦਗਾਰੀ ਸਮਾਰਕ ਬਣਾਉਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਆਖਿਆ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ ਵਿੱਚ ਵੀ ਪੰਜਾਬ ਵਿੱਚ ਇੱਕ ਸਮਾਰਕ ਬਣਾਇਆ ਜਾਵੇਗਾ। ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਨੂੰ ਬਣਾਉਣ ਵਾਸਤੇ ਸ਼ਹੀਦਾਂ ਦੇ ਘਰਾਂ ਅਤੇ ਪਿੰਡਾਂ ਦੀ ਮਿੱਟੀ ਇੱਥੇ ਲਿਆਂਦੀ ਗਈ। ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹੋਰ ਕਾਂਗਰਸੀ ਵਿਧਾਇਕਾਂ ਤੋਂ ਇਲਾਵਾ ਭਾਜਪਾ ਦੀ ਲਕਸ਼ਮੀ ਕਾਂਤਾ ਚਾਵਲਾ ਤੇ ਹੋਰ ਪਤਵੰਤੇ ਹਾਜ਼ਰ ਸਨ।

RELATED ARTICLES
POPULAR POSTS