ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਦੋ ਹਫ਼ਤਿਆਂ ਦਾ ‘ਆਖ਼ਰੀ ਮੌਕਾ’
ਨਵੀਂ ਦਿੱਲੀ, ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਸਾਲ 1995 ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਆਰੋਪੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਅਪੀਲ ‘ਤੇ 2 ਹਫ਼ਤਿਆਂ ‘ਚ ਫ਼ੈਸਲਾ ਲੈਣ ਦਾ ਆਖ਼ਰੀ ਮੌਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਵੀ ਇਸ ਮਾਮਲੇ ਨੂੰ ਸੁਲਝਾਉਣ ਲਈ ਕੇਂਦਰ ਸਰਕਾਰ ਦੀ ਖਿਚਾਈ ਕੀਤੀ ਸੀ। ਜ਼ਿਕਰਯੋਗ ਹੈ ਕਿ 4 ਦਸੰਬਰ, 2020 ਨੂੰ ਇਕ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਸਤੰਬਰ 2019 ‘ਚ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਲਿਖੇ ਗਏ ਇਕ ਪੱਤਰ ਦਾ ਹਵਾਲਾ ਦਿੱਤਾ ਸੀ, ਜਿਸ ‘ਚ ਸਰਕਾਰ ਨੇ ਕਿਹਾ ਸੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ‘ਤੇ ਮਤਾ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ। ਸੁਪਰੀਮ ਕੋਰਟ ਦੇ ਬੈਂਚ ਨੇ ਉਦੋਂ ਕਿਹਾ ਸੀ ਤੁਸੀਂ ਪੰਜਾਬ ਸਰਕਾਰ ਨੂੰ ਲਿਖਿਆ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਘਟਾ ਦਿੱਤੀ ਜਾਵੇਗੀ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …