ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਹੁਣ 27 ਜਨਵਰੀ ਨੂੰ ਕਰੇਗੀ ਗੱਲਬਾਤ
ਨਵੀਂ ਦਿੱਲੀ, ਬਿਊਰੋ ਨਿਊਜ਼
ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਨੂੰ ਸਭ ਤੋਂ ਵਧੀਆ ਕਰਾਰ ਦਿੱਤਾ ਹੈ। ਤੋਮਰ ਨੇ ਆਸ ਜਤਾਈ ਕਿ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਜਲਦੀ ਦੀ ਇਸ ਪੇਸ਼ਕਸ਼ ‘ਤੇ ਗੌਰ ਕਰ ਕੇ ਆਪਣੇ ਫੈਸਲੇ ਬਾਰੇ ਸਰਕਾਰ ਨੂੰ ਦੱਸ ਦੇਣਗੀਆਂ। ਤੋਮਰ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਦਾ ਜਵਾਬ ਮਿਲਦੇ ਹੀ ਉਹ ਇਸ ਦਿਸ਼ਾ ‘ਚ ਅੱਗੇ ਵਧਣਗੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਗਠਿਤ ਕਮੇਟੀ ਕਿਸਾਨਾਂ ਤੇ ਖੇਤੀ ਨਾਲ ਜੁੜੀਆਂ ਹੋਰਨਾਂ ਜਥੇਬੰਦੀਆਂ ਨਾਲ 27 ਜਨਵਰੀ ਨੂੰ ਦੂਜੇ ਗੇੜ ਦੀ ਗੱਲਬਾਤ ਕਰੇਗੀ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …