ਕਿਹਾ, ਕਿਸਾਨ ਅਜਿਹੀ ਹਰਕਤ ਨਹੀਂ ਕਰ ਸਕਦੇ
ਚੰਡੀਗੜ੍ਹ, ਬਿਊਰੋ ਨਿਊਜ਼
ਖੇਤੀ ਸੁਧਾਰ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸਮਰਥਨ ‘ਚ ਦਿੱਲੀ ‘ਚ ਧਰਨਾ ਦੇ ਰਹੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨਾਲ ਲੰਘੇ ਕੱਲ੍ਹ ਦਿੱਲੀ ਵਿਚ ਕਿਸਾਨ ਜਨ ਸੰਸਦ ਸਮਾਗਮ ਦੌਰਾਨ ਹੋਈ ਧੱਕਾ ਮੁੱਕੀ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਧੱਕਾਮੁੱਕੀ ਵਿਚ ਬਿੱਟੂ ਦੀ ਦਸਤਾਰ ਵੀ ਉਤਰ ਗਈ ਸੀ। ਇਸੇ ਦੌਰਾਨ ਬਿੱਟੂ ਦਾ ਕਹਿਣਾ ਸੀ ਕਿ ਉਹ ਕਿਸਾਨਾਂ ਨਾਲ ਹਮੇਸ਼ਾ ਖੜ੍ਹੇ ਰਹਿਣਗੇ। ਕਾਂਗਰਸ ਨੇ ਬਿੱਟੂ ਨਾਲ ਹੋਈ ਧੱਕੇਸ਼ਾਹੀ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਦੱਸਿਆ ਹੈ। ਜਾਖੜ ਨੇ ਕਿਹਾ ਕਿ ਇਹ ਨਿੰਦਣਯੋਗ ਘਟਨਾ ਹੈ, ਪਰ ਕਿਸਾਨ ਕਦੇ ਵੀ ਇਸ ਤਰ੍ਹਾਂ ਦੀ ਹਰਕਤ ਨਹੀਂ ਕਰ ਸਕਦੇ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …