ਕੈਪਟਨ ਅਮਰਿੰਦਰ ਨੇ ਕੀਤੀ ਨਿੰਦਾ
ਚੰਡੀਗੜ੍ਹ, ਬਿਊਰੋ ਨਿਊਜ਼
ਭਲਕੇ 26 ਜਨਵਰੀ ਨੂੰ ਕਿਸਾਨਾਂ ਵਲੋਂ ਨਵੀਂ ਦਿੱਲੀ ਵਿਚ ਟਰੈਕਟਰ ਪਰੇਡ ਕੀਤੀ ਜਾਣੀ ਹੈ। ਜਿਸ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਵਿਚੋਂ ਕਿਸਾਨ ਵੱਡੀ ਗਿਣਤੀ ‘ਚ ਟਰੈਕਟਰਾਂ ਉਤੇ ਸਵਾਰ ਹੋ ਕੇ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਨੇ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਡੀਜ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਅੰਦੋਲਨ ਵਿਚ ਜਾਣ ਵਾਲੇ ਕਿਸਾਨਾਂ ਦੇ ਟਰੈਕਟਰਾਂ ‘ਚ ਡੀਜ਼ਲ ਨਾ ਭਰਨ ਦੀ ਹਦਾਇਤ ਵੀ ਜਾਰੀ ਕੀਤੀ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਯੂਪੀ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਡੀਜ਼ਲ ਦੀ ਸਪਲਾਈ ਬੰਦ ਕਰਨ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ ਜਿਸ ਦੀ ਮੈਂ ਸਖਤ ਨਿਖੇਧੀ ਕਰਦਾ ਹਾਂ। ਅਜਿਹੀਆਂ ਦਮਨਕਾਰੀ ਤੇ ਡਰਾਉਣੀਆਂ ਚਾਲਾਂ ਲੋਕਾਂ ਦੇ ਸੰਕਲਪ ਨੂੰ ਹੀ ਮਜ਼ਬੂਤ ਕਰਨਗੀਆਂ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …