Breaking News
Home / ਪੰਜਾਬ / ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਮਾਨਸਾ ਦੇ ਕਿਸਾਨ ਦੀ ਗਈ ਜਾਨ

ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਮਾਨਸਾ ਦੇ ਕਿਸਾਨ ਦੀ ਗਈ ਜਾਨ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਗਿਣਤੀ 100 ਦੇ ਅੰਕੜੇ ਵੱਲ ਨੂੰ ਵਧੀ
ਮਾਨਸਾ, ਬਿਊਰੋ ਨਿਊਜ਼
ਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ ‘ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਨਾਮ ਦਾ ਕਿਸਾਨ ਲੰਘੇ ਕੱਲ੍ਹ ਹੀ ਟਰੈਕਟਰ ਲੈ ਕੇ ਗਣਤੰਤਰ ਦਿਵਸ ਮੌਕੇ ਕਿਸਾਨ ਪਰੇਡ ‘ਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ। ਉਸ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਸ ਨੂੰ ਬਹਾਦਰਗੜ੍ਹ ਦੇ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ, ਜਿੱਥੇ ਕਿ ਉਸ ਦੀ ਮੌਤ ਹੋ ਗਈ। ਧਿਆਨ ਰਹੇ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਸੌ ਦੇ ਕਰੀਬ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਅਤੇ ਪੰਜਾਬ ਸਰਕਾਰ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …