20.4 C
Toronto
Monday, August 31, 2026
spot_img
Homeਭਾਰਤਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਹੋਈ ਚੌਕਸ

ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਹੋਈ ਚੌਕਸ

ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਹੋਈ ਚੌਕਸਪਰੇਡ ਦੀਆਂ ਤਿਆਰੀਆਂ ਦਾ ਦਿੱਲੀ ਦੇ ਪੁਲਿਸ ਕਮਿਸ਼ਨਰ ਨੇ ਲਿਆ ਜਾਇਜ਼ਾ
ਨਵੀਂ ਦਿੱਲੀ, ਬਿਊਰੋ ਨਿਊਜ਼
ਦਿੱਲੀ ਪੁਲਿਸ ਕਮਿਸ਼ਨਰ ਐਸ ਐਨ ਸ਼੍ਰੀਵਾਸਤਵ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਮੁਕਰਬਾ ਚੌਕ ‘ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਮਗਰੋਂ ਪੁਲਿਸ ਨੇ ਰੂਟ ਤਹਿ ਕਰ ਦਿੱਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਕਿਸਾਨ ਇਸੇ ਰੂਟ ‘ਤੇ ਹੀ ਜਾਣਗੇ। ਸ਼੍ਰੀਵਾਸਤਵ ਨੇ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਉਧਰ ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੁਲਿਸ ਨੇ ਉਹ ਰੂਟ ਨਹੀਂ ਦਿੱਤੇ, ਜੋ ਅਸੀਂ ਤੈਅ ਕੀਤੇ ਸਨ। ਪੰਧੇਰ ਨੇ ਕਿਹਾ ਕਿ ਅਸੀਂ ਆਪਣੇ ਵਲੋਂ ਤੈਅ ਕੀਤੇ ਰੂਟਾਂ ‘ਤੇ ਹੀ ਪਰੇਡ ਕਢਾਂਗੇ। ਜ਼ਿਕਰਯੋਗ ਹੈ ਕਿ ਪੂਰਾ ਪੰਜਾਬ ਵੀ ਟਰੈਕਟਰ ਪਰੇਡ ਵਿਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ।

RELATED ARTICLES
POPULAR POSTS