ਦਿੱਲੀ ਨੂੰ ਜਾਣ ਵਾਲੀਆਂ ਸੜਕਾਂ ‘ਤੇ ਟਰੈਕਟਰਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਕਿਸਾਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਮੌਕੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਅਪੀਲ ਕੀਤੀ ਹੈ ਕਿ ਜਿਵੇਂ ਕਿਸਾਨਾਂ ਨੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਦੌਰਾਨ ਹੁਣ ਤੱਕ ਸ਼ਾਂਤੀ ਬਣਾ ਕੇ ਰੱਖੀ ਹੈ, ਉਵੇਂ ਹੀ ਕਿਸਾਨ ਟਰੈਕਟਰ ਪਰੇਡ ਮੌਕੇ ਵੀ ਸ਼ਾਂਤੀ ਬਣਾ ਕੇ ਰੱਖਣ। ਇਸਦੇ ਨਾਲ ਹੀ ਉਨ੍ਹਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਨੂੰ ਸੁਣੇ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੇ ਦਿੱਤੇ ਸੱਦੇ ਤਹਿਤ ਦਿੱਲੀ ਨੂੰ ਜਾਂਦੀਆਂ ਸਾਰੀਆਂ ਸੜਕਾਂ ‘ਤੇ ਟਰੈਕਟਰਾਂ ਦੀ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਹਨ। ਦੂਰ ਦੂਰ ਤੱਕ ਟਰੈਕਟਰਾਂ ਦਾ ਹੜ੍ਹ ਵਿਖਾਈ ਦੇ ਰਿਹਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …