ਨਵੀਂ ਦਿੱਲੀ ‘ਚ 17 ਸੂਬਿਆਂ ਦੀਆਂ ਕੱਢੀਆਂ ਗਈਆਂ ਝਾਕੀਆਂ
ਨਵੀਂ ਦਿੱਲੀ, ਬਿਊਰੋ ਨਿਊਜ਼
ਇੰਡੋ-ਤਿੱਬਤ ਬਾਰਡਰ ਪੁਲੀਸ (ਆਈਟੀਬੀਪੀ) ਦੇ ਜਵਾਨਾਂ ਨੇ ਅੱਜ ਲੱਦਾਖ ਵਿਚ ਜਬਰਦਸਤ ਠੰਡ ਵਿੱਚ ਗਣਤੰਤਰ ਦਿਵਸ ਮਨਾਇਆ। ਇਨ੍ਹਾਂ ਬਹਾਦਰ ਜਵਾਨਾਂ ਨੇ ਸਮੁੰਦਰ ਤੋਂ 17 ਹਜ਼ਾਰ ਫੁੱਟ ਦੀ ਉੱਚੀ ਥਾਂ ‘ਤੇ ਕੌਮੀ ਝੰਡਾ ਲਹਿਰਾਇਆ। ਮਨਫ਼ੀ ਤਾਪਮਾਨ ਹੋਣ ਦੇ ਬਾਵਜੂਦ ਜਵਾਨਾਂ ਦਾ ਜੋਸ਼ ਕਾਬਿਲ ਏ ਤਾਰੀਫ਼ ਹੈ। ਜਵਾਨਾਂ ਨੇ ਜਿਸ ਸ਼ਾਨ ਨਾਲ ਗਣਤੰਤਰ ਦਿਵਸ ਮਨਾਇਆ ਉਨ੍ਹਾਂ ਨੂੰ ਲੋਕ ਸਲਾਮ ਕਰ ਰਹੇ ਹਨ। ਇਸੇ ਦੌਰਾਨ ਅੱਜ ਨਵੀਂ ਦਿੱਲੀ ‘ਚ ਗਣਤੰਤਰ ਦਿਵਸ ਪਰੇਡ ਦੌਰਾਨ ਰਾਜਪਥ ‘ਤੇ ਕੁੱਲ 17 ਰਾਜਾਂ ਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਦੀਆਂ ਝਾਕੀਆਂ ਕੱਢੀਆਂ ਗਈਆਂ। ਇਨ੍ਹਾਂ ਵਿੱਚ ਦੇਸ਼ ਦੇ ਸਮਾਜਿਕ, ਧਾਰਮਿਕ ਤੇ ਵਿਰਾਸਤੀ ਦੀਦਾਰ ਕਰਵਾਏ ਗਏ। ਲੋਕਾਂ ਨੇ ਇਨ੍ਹਾਂ ਨੂੰ ਬੜੀ ਨੀਝ ਲਗਾ ਕੇ ਦੇਖਿਆ। ਪਰੇਡ ਦੌਰਾਨ ਹਵਾਈ ਜਹਾਜ਼ਾਂ ਦੇ ਕਰਤੱਬਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਫੌਜੀ, ਪੁਲਿਸ ਤੇ ਨੀਮ ਫੌਜੀ ਦਸਤਿਆਂ ਦਾ ਮਾਰਚ ਵੀ ਦੇਖਣ ਯੋਗ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …