Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

ਕੈਪਟਨ ਅਮਰਿੰਦਰ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

ਕਿਹਾ, ਮੇਰਾ ਦਿਲ ਕਿਸਾਨਾਂ ਨਾਲ
ਪਟਿਆਲਾ, ਬਿਊਰੋ ਨਿਊਜ਼
ਗਣਤੰਤਰਤਾ ਦਿਵਸ ਮੌਕੇ ਅੱਜ ਪਟਿਆਲਾ ਵਿੱਚ ਹੋਏ ਸਰਕਾਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਣ ਮੁੱਖ ਰੂਪ ਵਿੱਚ ਕਿਸਾਨਾਂ ਨੂੰ ਹੀ ਸਮਰਪਿਤ ਰਿਹਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਨੀਤੀਆਂ ਬਾਰੇ ਵੀ ਚਾਨਣਾ ਪਾਇਆ ਪਰ ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਉਨ੍ਹਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਉਨ੍ਹਾਂ ਨੇ ਜਿਥੇ ਦਿੱਲੀ ਦੀਆਂ ਹੱਦਾਂ ‘ਤੇ ਧਰਨਾ ਮਾਰੀ ਬੈਠੇ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਅਤੇ ਕਿਸਾਨਾਂ ਦੇ ਸਿਦਕ ਨੂੰ ਸਿਜਦਾ ਕੀਤਾ, ਉਥੇ ਹੀ ਟਰੈਕਟਰ ਪਰੇਡ ਦੀ ਸਫ਼ਲਤਾ ਸਮੇਤ ਕਿਸਾਨਾਂ ਦੀ ਜਿੱਤ ਦੀ ਕਾਮਨਾ ਵੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਦੇਸ਼ ਦਾ ਡੇਢ ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਤੇ ਉੱਨਤੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਵਿਚ ਕੌਮੀ ਤਿਰੰਗਾ ਲਹਿਰਾਇਆ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …