ਕਿਹਾ, ਦੇਸ਼ ਦੇ ਹਿੱਤ ਲਈ ਖੇਤੀ ਕਾਨੂੰਨ ਵਾਪਸ ਲਏ ਜਾਣ
ਨਵੀਂ ਦਿੱਲੀ, ਬਿਊਰੋ ਨਿਊਜ਼
ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕਿਸਾਨਾਂ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਇਕ ਟਵੀਟ ਵਿਚ ਅਪੀਲ ਕੀਤੀ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਦੇਸ਼ ਦੇ ਹਿੱਤ ਵਿਚ ਕੇਂਦਰ ਸਰਕਾਰ ਨੂੰ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚੋਟ ਕਿਸੇ ਨੂੰ ਵੀ ਲੱਗੇ, ਨੁਕਸਾਨ ਸਾਡੇ ਦੇਸ਼ ਦਾ ਹੀ ਹੋਵੇਗਾ। ਦੇਸ਼ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਇਹ ਖੇਤੀ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਰਾਹੁਲ ਗਾਂਧੀ ਪਹਿਲਾਂ ਵੀ ਕੇਂਦਰ ਦੀ ਭਾਜਪਾ ਸਰਕਾਰ ‘ਤੇ ਸਿਆਸੀ ਹਮਲੇ ਕਰ ਚੁੱਕੇ ਹਨ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …