ਕਿਸਾਨਾਂ ਨੇ ਟਰੈਕਟਰ ਮਾਰਚ ਕੱਢ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਤੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਕਈ ਥਾਈਂ ਟਰੈਕਟਰ ਮਾਰਚ ਕੱਢੇ ਗਏ। ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਲਾਸੌਰ ਵਿਚ ਸੈਂਕੜੇ ਕਿਸਾਨਾਂ ਨੇ ਟਰੈਕਟਰਾਂ ‘ਤੇ ਵੱਖ-ਵੱਖ ਪਿੰਡਾਂ ਵਿਚ ਮਾਰਚ ਕੀਤਾ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਬਠਿੰਡਾ ਵਿਚ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਸਾਈਕਲਾਂ ‘ਤੇ ਰੋਸ ਮਾਰਚ ਕੀਤਾ। ਇਸੇ ਤਰ੍ਹਾਂ ਅੰਮ੍ਰਿਤਸਰ ਅਤੇ ਹੋਰ ਸ਼ਹਿਰਾਂ ਵਿਚ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਟਰੈਕਟਰ ਮਾਰਚ ਕੀਤੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …