ਅੰਮ੍ਰਿਤਸਰ ‘ਚ ਟਰੈਕਟਰ ਰੈਲੀ ਦੌਰਾਨ ਹਾਦਸਾ, ਦੋ ਮਹਿਲਾਵਾਂ ਦੀ ਮੌਤ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿਚ ਉਤਰਾਖੰਡ ਦੇ ਨੌਜਵਾਨ ਕਿਸਾਨ ਨਵਨੀਤ ਦੀ ਜਾਨ ਚਲੇ ਗਈ। ਇਸ ਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਵੀ ਬਰਸਾਏ। ਇਸੇ ਦੌਰਾਨ ਅੰਮ੍ਰਿਤਸਰ ਵਿਚ ਟਰੈਕਟਰ ਰੈਲੀ ਦੌਰਾਨ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਮਹਿਲਾਵਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਪੰਜ ਮਹਿਲਾਵਾਂ ਗੰਭੀਰ ਜ਼ਖ਼ਮੀ ਵੀ ਹੋ ਗਈਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

