24.4 C
Toronto
Thursday, July 30, 2026
spot_img
Homeਪੰਜਾਬਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਕੈਪਟਨ ਅਮਰਿੰਦਰ ਵਲੋਂ ਨਿਖੇਧੀ

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਕੈਪਟਨ ਅਮਰਿੰਦਰ ਵਲੋਂ ਨਿਖੇਧੀ

ਕਿਸਾਨਾਂ ਨੂੰ ਦਿੱਲੀ ਛੱਡ ਕੇ ਬਾਰਡਰਾਂ ‘ਤੇ ਵਾਪਸ ਜਾਣ ਦੀ ਕੀਤੀ ਅਪੀਲ
ਚੰਡੀਗੜ੍ਹ, ਬਿਊਰੋ ਨਿਊਜ਼
ਗਣਤੰਤਰ ਦਿਵਸ ਮੌਕੇ ਅੱਜ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਅੱਜ ਜਿਹੜੇ ਦ੍ਰਿਸ਼ ਦੇਖਣ ਨੂੰ ਮਿਲੇ, ਉਹ ਹੈਰਾਨ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਹਿੰਸਾ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੂੰ ਟਰੈਕਟਰ ਪਰੇਡ ਮੁਲਤਵੀ ਤੱਕ ਕਰਨੀ ਪਈ। ਕੈਪਟਨ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਨੂੰ ਛੱਡ ਕੇ ਵਾਪਸ ਬਾਰਡਰਾਂ ‘ਤੇ ਚਲੇ ਜਾਣ, ਜਿੱਥੇ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ।

RELATED ARTICLES
POPULAR POSTS