ਸੰਯੁਕਤ ਕਿਸਾਨ ਮੋਰਚੇ ਨੇ ਕਿਹਾ, ਪਰੇਡ ਦੇ ਰੂਟ ਮੈਪ ਤੋਂ ਉਲਟ ਗਏ ਵਿਅਕਤੀ ਸਾਡੇ ਸਹਿਯੋਗੀ ਨਹੀਂ
ਨਵੀਂ ਦਿੱਲੀ, ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੀਆਂ ਹਿੰਸਕ ਘਟਨਾਵਾਂ ਦੀ ਨਿੰਦਾ ਕੀਤੀ ਗਈ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਕਿ ਅਸੀਂ ਅੱਜ ਦੀ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਮੋਰਚੇ ਨੇ ਅੱਜ ਦੀਆਂ ਹਿੰਸਕ ਘਟਨਾਵਾਂ ਦੀ ਨਿੰਦਾ ਵੀ ਕੀਤੀ। ਸੰਯੁਕਤ ਕਿਸਾਨ ਮੋਰਚੇ ਨੇ ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਤੋਂ ਆਪਣੇ ਆਪ ਨੂੰ ਵੱਖ ਵੀ ਕੀਤਾ। ਮੋਰਚੇ ਵਲੋਂ ਕਿਹਾ ਗਿਆ ਕਿ ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਤੇ ਅਸੀਂ ਹਮੇਸ਼ਾਂ ਇਸ ਗੱਲ ਦੇ ਹੱਕ ਵਿਚ ਰਹੇ ਹਾਂ ਕਿ ਸ਼ਾਂਤੀ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਮੋਰਚੇ ਵਲੋਂ ਕਿਹਾ ਗਿਆ ਕਿ ਅਸੀਂ ਸਾਰਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰੇਡ ਦੇ ਰਸਤੇ ਅਤੇ ਨਿਯਮਾਂ ‘ਤੇ ਚੱਲਣ। ਫਿਰ ਵੀ ਸਾਰੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਬਿਆਨ ਦਿੱਤਾ ਜਾਵੇਗਾ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …