ਕਿਸਾਨਾਂ ਖਿਲਾਫ ਹਿੰਸਾ ਦੀ ਬਲਬੀਰ ਰਾਜੇਵਾਲ ਨੇ ਕੀਤੀ ਨਿੰਦਾ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨਾਂ ਵਲੋਂ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ – ਐਨ ਸੀ ਆਰ ਦੇ ਕੁਝ ਹਿੱਸਿਆਂ ‘ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, ਗਾਜ਼ੀਪੁਰ, ਟਿਕਰੀ, ਮੁਕਰਬਾ ਚੌਕ ਤੇ ਨਾਂਗੌਲੀ ਸਮੇਤ ਇਸ ਦੇ ਨਾਲ ਲੱਗਦੇ ਖੇਤਰਾਂ ਵਿਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਤੋਂ ਨਿਰਧਾਰਤ ਰਸਤੇ ‘ਤੇ ਚੱਲ ਰਹੇ ਸਨ। ਸੰਯੁਕਤ ਕਿਸਾਨ ਮੋਰਚਾ ਵਿਚੋਂ ਕੋਈ ਵੀ ਬਾਹਰੀ ਰਿੰਗ ਰੋਡ ‘ਤੇ ਨਹੀਂ ਗਿਆ। ਰਾਜੇਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਖਿਲਾਫ ਹਿੰਸਾ ਦੀ ਨਿੰਦਾ ਕਰਦੇ ਹਾਂ ਅਤੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …