ਕਿਸਾਨਾਂ ਦੇ ਸਮਰਥਨ ‘ਚ ਲਿਆ ਫੈਸਲਾ
ਚੰਡੀਗੜ੍ਹ, ਬਿਊਰੋ ਨਿਊਜ਼
ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਏਲਨਾਬਾਦ ਤੋਂ ਵਿਧਾਇਕ ਅਭੇ ਸਿੰਘ ਚੌਟਾਲਾ ਨੇ ਅੱਜ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪਿਆ। ਜ਼ਿਕਰਯੋਗ ਹੈ ਕਿ ਅਭੇ ਸਿੰਘ ਚੌਟਾਲਾ ਨੇ ਇਸ ਤੋਂ ਪਹਿਲਾਂ ਸਪੀਕਰ ਨੂੰ ਈਮੇਲ ਕਰਕੇ ਆਪਣਾ ਅਸਤੀਫਾ ਭੇਜਿਆ ਸੀ। ਅਭੇ ਸਿੰਘ ਚੌਟਾਲਾ ਨੇ ਕਿਹਾ ਸੀ ਕਿ ਜੇਕਰ 26 ਜਨਵਰੀ ਤੱਕ ਕਿਸਾਨਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਧਿਆਨ ਰਹੇ ਕਿ ਹਰਿਆਣਾ ਵਿਚ ਇਨੈਲੋ ਦਾ ਇਕੋ ਇਕ ਵਿਧਾਇਕ ਸੀ, ਉਸ ਨੇ ਵੀ ਅਸਤੀਫਾ ਦੇ ਦਿੱਤਾ ਅਤੇ ਸਪੀਕਰ ਨੇ ਅਸਤੀਫਾ ਪ੍ਰਵਾਨ ਵੀ ਕਰ ਲਿਆ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …