Breaking News
Home / Uncategorized / ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਹੋ ਰਹੀ ਸਾਜ਼ਿਸ਼

ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਹੋ ਰਹੀ ਸਾਜ਼ਿਸ਼

ਸੁਖਦੇਵ ਢੀਂਡਸਾ ਨੇ ਕਿਹਾ, ਦੇਸ਼ ‘ਚ ਸ਼ਾਂਤੀ ਬਣਾਈ ਰੱਖਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ
ਚੰਡੀਗੜ੍ਹ, ਬਿਊਰੋ ਨਿਊਜ਼
ਦਿੱਲੀ ਵਿਚ ਵਾਪਰੀ ਹਿੰਸਕ ਘਟਨਾ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੰਦਭਾਗਾ ਦੱਸਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਦੇਸ਼ ਵਿੱਚ ਅਮਨ-ਚੈਨ, ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਕੇਂਦਰ ਸਰਕਾਰ ਦੀ ਜਿੰਮੇਵਾਰੀ ਹੈ। ਇਸ ਲਈ ਕੇਂਦਰ ਨੂੰ ਫੌਰੀ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦਾ ਜ਼ਿਕਰ ਕਰਦਿਆਂ ਢੀਂਡਸਾ ਨੇ ਕਿਹਾ 26 ਜਨਵਰੀ ਨੂੰ ਵੀ ਸੰਘਰਸ਼ੀਲ ਕਿਸਾਨ ਜੱਥੇਬੰਦੀਆਂ ਵਲੋਂ ਅੰਦੋਲਨ ਨੂੰ ਸ਼ਾਂਤਮਈ ਰੱਖਣ ਦਾ ਅਹਿਦ ਲਿਆ ਗਿਆ ਸੀ ਅਤੇ ਕਿਸਾਨਾਂ ਨੂੰ ਟਰੈਕਟਰ ਪਰੇਡ ਦੌਰਾਨ ਅਨੁਸਾਸ਼ਨ ਵਿਚ ਰਹਿਣ ਦੀ ਅਪੀਲ ਕੀਤੀ ਗਈ ਸੀ। ਪਰ ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀਆਂ ਵੀ ਸਾਜਿਸ਼ਾਂ ਹੋ ਰਹੀਆਂ ਹਨ।

Check Also

ਗਿਆਨੀ ਰਘਬੀਰ ਸਿੰਘ ਵਲੋਂ ਇਟਲੀ ‘ਚ ਅੰਮ੍ਰਿਤਧਾਰੀ ਸਿੱਖ ਖ਼ਿਲਾਫ਼ ਕਾਰਵਾਈ ਦੀ ਨਿਖੇਧੀ

ਅੰਮ੍ਰਿਤਸਰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿਚ ਇਕ …