-6.6 C
Toronto
Sunday, February 1, 2026
spot_img
Homeਪੰਜਾਬਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਹਿੰਸਾ ਦੀ ਕੀਤੀ ਨਿੰਦਾ

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਹਿੰਸਾ ਦੀ ਕੀਤੀ ਨਿੰਦਾ

ਕੈਪਟਨ ਅਮਰਿੰਦਰ ਅਤੇ ‘ਆਪ’ ਉਤੇ ਲਗਾਏ ਇਲਜ਼ਾਮ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਦੇਸ਼ ਦਾ ਅਪਮਾਨ ਕਰਨ ਲਈ ਕਿਸਾਨਾਂ ਦੇ ਨਾਮ ‘ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀ ਗਈ ਹਿੰਸਾ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਦੇਸ਼ ਵਿਰੋਧੀ ਤਾਕਤਾਂ ਨੂੰ ਸਮਰਥਨ ਅਤੇ ਭੜਕਾਉਣ ਦਾ ਨਤੀਜਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਪਾਰਟੀਆਂ ਹੀ ਇਸ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਅਸ਼ਵਨੀ ਸ਼ਰਮਾ ਨੇ ਪੰਜਾਬੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਲਾਲ ਕਿਲ੍ਹੇ ਵਿਖੇ ਦੇਸ਼ ਵਿਰੋਧੀ ਤਾਕਤਾਂ ਦਾ ਸਮਰਥਨ ਕਰਨ ਦੇ ਆਰੋਪ ਵੀ ਲਗਾਏ ਅਤੇ ਕਿਹਾ ਕਿ ਬਹੁਤ ਸਾਰੇ ਦੇਸ਼ ਵਿਰੋਧੀ ਅਨਸਰਾਂ ਨੇ ਦੇਸ਼ ਦਾ ਅਕਸ ਅਤੇ ਨਾਮ ਖਰਾਬ ਕਰਨ ਲਈ ਕਿਸਾਨੀ ਅੰਦੋਲਨ ਵਿੱਚ ਘੁਸਪੈਠ ਕੀਤੀ।

RELATED ARTICLES
POPULAR POSTS