ਰਾਜੇਵਾਲ ਨੇ ਕਿਹਾ, ਦੀਪ ਸਿੱਧੂ, ਪੰਨੂ ਤੇ ਪੰਧੇਰ ਪੰਜਾਬ ਦੇ ਸਭ ਤੋਂ ਵੱਡੇ ਗੱਦਾਰ
ਚੰਡੀਗੜ੍ਹ, ਬਿਊਰੋ ਨਿਊਜ਼
ਕਿਸਾਨ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਵਿਚ ਦੀਪ ਸਿੱਧੂ ਖਿਲਾਫ ਕਾਰਵਾਈ ਹੁੰਦੀ ਨਜ਼ਰ ਆ ਰਹੀ ਹੈ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਕੇਂਦਰੀ ਜਾਂਚ ਏਜੰਸੀ ਐੱਨ ਆਈ ਏ ਨੇ ਤਲਬ ਕੀਤਾ ਹੈ। ਦੀਪ ਸਿੱਧੂ ਨੇ ਲਾਲ ਕਿਲ੍ਹੇ ‘ਤੇ ਪਹੁੰਚ ਕੇ ਫੇਸਬੁੱਕ ਲਾਈਵ ਵੀ ਕੀਤਾ ਸੀ। ਉਧਰ ਦੂਜੇ ਪਾਸੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੀਪ ਸਿੱਧੂ ਅਤੇ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ ਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਦੇ ਸਭ ਤੋਂ ਵੱਡੇ ਗੱਦਾਰ ਕਰਾਰ ਦਿੱਤਾ। ਰਾਜੇਵਾਲ ਨੇ ਇਨ੍ਹਾਂ ਤਿੰਨਾਂ ਦਾ ਬਾਈਕਾਟ ਕਰਨ ਦਾ ਸੱਦਾ ਵੀ ਦਿੱਤਾ ਹੈ। ਰਾਜੇਵਾਲ ਨੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਤੋਂ ਇੱਕ ਦਿਨ ਬਾਅਦ ਕਿਸਾਨਾਂ ਦੇ ਅੰਦੋਲਨ ਵਿਚੋਂ ਗੰਦਗੀ ਕੱਢਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਪੰਜਾਬ ਵਿੱਚ ਇਨ੍ਹਾਂ ਤਿੰਨਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …