ਸੰਨੀ ਦਿਓਲ ਬੋਲੇ, ਉਸ ਨਾਲ ਮੇਰਾ ਕੋਈ ਸਬੰਧ ਨਹੀਂ
ਜਲੰਧਰ, ਬਿਊਰੋ ਨਿਊਜ਼
ਦਿੱਲੀ ਵਿਚ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦਾ ਆਰੋਪ ਕਿਸਾਨ ਸੰਗਠਨਾਂ ਨੇ ਪੰਜਾਬੀ ਕਲਾਕਾਰ ਦੀਪ ਸਿੱਧੂ ‘ਤੇ ਲਗਾਇਆ ਹੈ। ਇਸ ਦੌਰਾਨ ਦੀਪ ਸਿੱਧੂ ਨੇ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਲਾਲ ਕਿਲ੍ਹੇ ‘ਤੇ ਝੰਡਾ ਉਸ ਨੇ ਹੀ ਲਹਿਰਾਇਆ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੰਨੀ ਦਿਓਲ ਨਾਲ ਦੀਪ ਸਿੱਧੂ ਦੀ ਫੋਟੋ ਵੀ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਸੰਨੀ ਦਿਓਲ ਨੇ ਕਿਹਾ ਕਿ ਦਿੱਲੀ ਦੇ ਲਾਲ ਕਿਲ੍ਹੇ ‘ਤੇ ਜੋ ਕੁਝ ਵੀ ਹੋਇਆ, ਉਸ ਨੂੰ ਦੇਖ ਕੇ ਮਨ ਬਹੁਤ ਦੁਖੀ ਹੋਇਆ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਨਾਲ ਸਾਡਾ ਕੋਈ ਸਬੰਧ ਨਹੀਂ ਹੈ। ਸੰਨੀ ਨੇ ਕਿਹਾ ਕਿ ਇਹ ਕਿਸਾਨ ਅਤੇ ਉਨ੍ਹਾਂ ਦੀ ਸਰਕਾਰ ਦਾ ਮਾਮਲਾ ਹੈ। ਦੋਵੇਂ ਧਿਰਾਂ ਗੱਲਬਾਤ ਜ਼ਰੀਏ ਸਮੱਸਿਆ ਦਾ ਹੱਲ ਕੱਢ ਲੈਣਗੀਆਂ। ਸੰਨੀ ਦਿਓਲ ਨੇ ਕਿਹਾ ਕਿ ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਦੇ ਨਾਲ ਹਾਂ ਅਤੇ ਹਮੇਸ਼ਾ ਹੀ ਉਨ੍ਹਾਂ ਨਾਲ ਰਹਾਂਗਾ। ਜ਼ਿਕਰਯੋਗ ਹੈ ਕਿ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …