ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਖਿਲਾਫ ਰਚੀ ਗਈ ਘਟੀਆ ਸਾਜਿਸ਼
ਨਵੀਂ ਦਿੱਲੀ, ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਨੇ ਅੱਜ ਆਪਣੀ ਅਹਿਮ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਕਿਸਾਨਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਖਿਲਾਫ ਘਟੀਆ ਸਾਜਿਸ਼ ਰਚੀ ਗਈ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੰਘਰਸ਼ਸ਼ੀਲ ਕਿਸਾਨਾਂ ਦੀ ਕਿਸਾਨ ਗਣਤੰਤਰ ਦਿਵਸ ਪਰੇਡ ਨੂੰ ਮਿਲੇ ਬੇਮਿਸਾਲ ਹੁੰਗਾਰੇ ਦੀ ਸ਼ਲਾਘਾ ਕੀਤੀ ਗਈ। ਮੀਟਿੰਗ ਦੌਰਾਨ ਦੀਪ ਸਿੱਧੂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੈਰ ਸਮਾਜਿਕ ਤੱਤ ਕਰਾਰ ਦਿੰਦਿਆਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਤੇ ਖਤਮ ਕਰਨ ਦੀ ਸਾਜਿਸ਼ ਦਾ ਹਿੱਸਾ ਕਰਾਰ ਦਿੱਤਾ ਗਿਆ। ਕਿਹਾ ਗਿਆ ਕਿ ਕਿਸਾਨ ਜੱਥੇਬੰਦੀਆਂ ਨੇ ਜਦੋਂ 26 ਜਨਵਰੀ ਨੂੰ ਕਿਸਾਨ ਪਰੇਡ ਦਾ ਪ੍ਰੋਗਰਾਮ ਐਲਾਨਿਆ ਤਾਂ ਦੀਪ ਸਿੱਧੂ ਅਤੇ ਹੋਰ ਗੈਰ ਸਮਾਜਿਕ ਤੱਤਾਂ ਨੇ ਅੰਦੋਲਨ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ।
Check Also
ਆਈ.ਪੀ.ਐਲ. ਕਲੋਜਿੰਗ ਸੈਰੇਮਨੀ ’ਚ ਅਪਰੇਸ਼ਨ ਸਿੰਦੂਰ ਨੂੰ ਦਿੱਤੀ ਜਾਵੇਗੀ ਸਲਾਮੀ
ਬੀ.ਸੀ.ਸੀ.ਆਈ. ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੂੰ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਚੱਲ …