3.4 C
Toronto
Wednesday, December 17, 2025
spot_img
Homeਭਾਰਤਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਨੇ 22...

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਨੇ 22 ਕੇਸ ਕੀਤੇ ਦਰਜ

ਰਾਜੇਵਾਲ, ਉਗਰਾਹਾਂ, ਦਰਸ਼ਨ ਪਾਲ, ਯੋਗਿੰਦਰ ਯਾਦਵ ਅਤੇ ਟਿਕੈਤ ਸਣੇ ਕਈ ਕਿਸਾਨ ਆਗੂਆਂ ਖਿਲਾਫ ਐਫ ਆਈ ਆਰ
ਨਵੀਂ ਦਿੱਲੀ, ਬਿਊਰੋ ਨਿਊਜ਼
ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਵਿਚ ਲੰਘੇ ਕੱਲ੍ਹ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਹੁਣ ਤੱਕ 22 ਕੇਸ ਦਰਜ ਕੀਤੇ ਹਨ। ਇਨ੍ਹਾਂ ਵਿੱਚ ਕਈ ਕਿਸਾਨ ਨੇਤਾਵਾਂ ਦੇ ਨਾਮ ਵੀ ਸ਼ਾਮਲ ਹਨ। ਜਿਨ੍ਹਾਂ ਕਿਸਾਨ ਆਗੂਆਂ ਖਿਲਾਫ ਕੇਸ ਦਰਜ ਹੋਏ ਹਨ, ਉਨ੍ਹਾਂ ਵਿਚ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨ ਪਾਲ, ਯੋਗਿੰਦਰ ਯਾਦਵ, ਗੁਰਨਾਮ ਸਿੰਘ ਚੜੂਨੀ, ਬੂਟਾ ਸਿੰਘ ਬੁਰਜਗਿੱਲ ਅਤੇ ਰਾਕੇਸ਼ ਟਿਕੈਤ ਦਾ ਨਾਮ ਵੀ ਸ਼ਾਮਲ ਹੈ। ਮੀਡੀਆ ਮੁਤਾਬਕ ਹੁਣ ਤੱਕ 200 ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ ਹੈ। ਅੱਜ ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਹਿੰਸਾ ਵਿੱਚ 300 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਿੰਸਾ ਵਿੱਚ ਸ਼ਾਮਲ ਕਿਸਾਨਾਂ ਦੀ ਪਛਾਣ ਕਰਨ ਲਈ ਕਈ ਸੀਸੀ ਟੀਵੀ ਫੁਟੇਜ ਅਤੇ ਵੱਖ ਵੱਖ ਵੀਡੀਓਜ਼ ਨੂੰ ਘੋਖਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਰਾਜਧਾਨੀ ਵਿੱਚ ਕਈ ਥਾਈਂ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਲਾਲ ਕਿਲ੍ਹੇ ਅਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਵੀ ਨੀਮ ਫੌਜੀ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ।

RELATED ARTICLES
POPULAR POSTS